ਫ਼ਤਿਹਗੜ੍ਹ ਸਾਹਿਬ 'ਚ ਕਿਸਾਨ ਜਥੇਬੰਦੀਆਂ ਵੱਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ - ਖੇਤੀ ਕਾਨੂੰਨਾਂ ਦੇ ਵਿਰੋਧ
ਫ਼ਤਿਹਗੜ੍ਹ ਸਾਹਿਬ:ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਪਿਛਲੇ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਜਾਰੀ ਹੈ, ਇਸੇ ਤਰ੍ਹਾਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਫ਼ੈਸਲਾ ਲਿਆ ਗਿਆ ਸੀ ਕਿ 14 ਦਸੰਬਰ ਵਾਲੇ ਦਿਨ ਡੀਸੀ ਦਫ਼ਤਰ ਅੱਗੇ ਧਰਨੇ ਦਿੱਤੇ ਜਾਣਗੇ । ਜਿਸ ਦੇ ਚੱਲਦਿਆਂ ਫ਼ਤਿਹਗੜ੍ਹ ਸਾਹਿਬ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਡੀ.ਸੀ. ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਵੀ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਾਨੂੰਨ ਨੂੰ ਰੱਦ ਨਹੀਂ ਹੁੰਦੇ ਉਦੋਂ ਤੱਕ ਧਰਨੇ ਜਾਰੀ ਰਹਿਣਗੇ।