ਬਜਟ ’ਚ ਅੱਖੋਂ-ਪਰੋਖੇ ਕਰਨ ’ਤੇ ਨੰਬਰਦਾਰਾਂ ਨੇ ਲਾਇਆ ਧਰਨਾ - ਨੰਬਰਦਾਰਾਂ ਨੇ ਲਾਇਆ ਧਰਨਾ
ਅੰਮ੍ਰਿਤਸਰ: ਬੀਤੇ ਦਿਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਬਜਟ ਨੂੰ ਲੈਕੇ ਪੰਜਾਬ ਦੀਆਂ ਨੰਬਰਦਾਰ ਇਕਾਈਆਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਉਨ੍ਹਾਂ ਲਈ ਕੋਈ ਲਾਭ ਨਾ ਹੋਣ ਸੰਬੰਧੀ ਕਾਰਨ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਆਉਣ ਵਾਲੇ ਦਿਨਾਂ ਵਿੱਚ ਇਸ ਦਾ ਨਤੀਜਾ ਭੁਗਤਣਾ ਪਵੇਗਾ, ਜਦਕਿ ਹਰ ਵਾਰ ਬਜਟ ਦੌਰਾਨ ਨੰਬਰਦਾਰ ਯੂਨੀਅਨ ਨੂੰ ਤਰਜੀਹ ਦਿੱਤੀ ਜਾਂਦੀ ਸੀ।