ਖੇਤੀ ਕਾਨੂੰਨਾਂ ਖਿਲਾਫ਼ ਮਾਨਸਾ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
ਮਾਨਸਾ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਕਿਸਾਨ ਜਿਥੇ ਅੰਦੋਲਨ ਕਰਦੇ ਦਿੱਲੀ ਬਾਰਡਰਾਂ 'ਤੇ ਬੈਠੇ ਹਨ, ਉਥੇ ਹੀ ਪੰਜਾਬ 'ਚ ਵੀ ਕਿਸਾਨ ਟੋਲ ਪਲਾਜੇ ਅਤੇ ਰੇਲਵੇ ਸਟੇਸ਼ਨਾਂ 'ਤੇ ਧਰਨਾ ਲਗਾਈ ਬੈਠੇ ਹਨ। ਇਸ ਦੇ ਤਹਿਤ ਮਾਨਸਾ 'ਚ ਕਿਸਾਨਾਂ ਦਾ ਧਰਨਾ 208 ਦਿਨ ਪਾਰ ਕਰ ਚੁੱਕਾ ਹੈ। ਕਿਸਾਨਾਂ ਦਾ ਕਹਿਣਾ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ। ਉਨ੍ਹਾਂ ਦਾ ਕਹਿਣਾ ਕਿ ਜਦ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਸੰਘਰਸ਼ ਜਾਰੀ ਰਹੇਗਾ।