ਮਾਨਸਾ ਰੇਲਵੇ ਸਟੇਸ਼ਨ 'ਤੇ 111ਵੇਂ ਦਿਨ ਧਰਨਾ ਜਾਰੀ
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਾਨਸਾ ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਧਰਨਾ 111ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ 'ਤੇ 86-87 ਦਿਨਾਂ ਤੋਂ ਧਰਨਾ ਜਾਰੀ ਹੈ ਅਤੇ ਮੋਦੀ ਸਰਕਾਰ ਜਾਣਬੁੱਝ ਕੇ ਮੀਟਿੰਗਾਂ ਕਰਕੇ ਉਨ੍ਹਾਂ ਦਾ ਸਮਾਂ ਖਰਾਬ ਕਰ ਰਹੀ ਹੈ। ਹੁਣ ਉਹ 26 ਜਨਵਰੀ ਨੂੰ ਦਿੱਲੀ ਦੀਆਂ ਬਰੂਹਾਂ 'ਤੇ ਟਰੈਕਟਰ ਮਾਰਚ ਕਰ ਕਰਨਗੇ। ਕੱਲ੍ਹ 20 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਵੀ ਧਰਨੇ 'ਚ ਹੀ ਮਨਾਵਾਂਗੇ। ਨਾਲ ਹੀ 21 ਜਨਵਰੀ ਨੂੰ ਸਾਥੀ ਕਿਸਾਨ ਲਾਭ ਸਿੰਘ ਜੋ ਕਿਸਾਨੀ ਘੋਲ ਵਿੱਚ ਸ਼ਹੀਦ ਹੋਏ ਸਨ, ਸਮਰਪਿਤ ਸ਼ਹੀਦੀ ਦਿਹਾੜਾ ਧਰਨੇ 'ਤੇ ਹੀ ਮਨਾਵਾਂਗੇ।