ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਅੱਗੇ ਆਪ ਆਗੂਆਂ ਨੇ ਲਾਇਆ ਧਰਨਾ - ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ
ਪਟਿਆਲਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਪ ਆਗੂਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੀ ਡਿਪਟੀ ਲੀਡਰ ਸਰਬਜੀਤ ਕੌਰ ਮਾਣੂਕੇ ਦੀ ਅਗਵਾਈ ਵਿੱਚ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਅੱਗੇ ਧਰਨਾ ਲਗਾਇਆ ਗਿਆ ਹੈ। ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਕੈਪਟਨ ਦਾ ਸੀਰੀ ਹੈ ਇਸ ਕਰਕੇ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਉੱਤੇ ਕਾਰਵਾਈ ਨਹੀਂ ਕਰ ਰਹੇ। ਉਨ੍ਹਾਂ ਨੇ ਕਿਹਾ ਕਿ ਉਹ ਆਪਣਾ ਸ਼ਘੰਰਸ਼ ਉਦੋਂ ਤੱਕ ਜਾਰੀ ਰਖਣਗੇ ਜਦੋਂ ਤੱਕ ਕੈਪਟਨ ਧਰਮਸੋਤ ਨੂੰ ਬਰਖਾਸਤ ਨਹੀਂ ਕਰ ਦਿੰਦੇ। ਉਨ੍ਹਾਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ