ਭਾਰਤ ਬੰਦ ਤਹਿਤ ਖਡੂਰ ਸਾਹਿਬ ਦੇ ਚੌਂਕ ’ਚ ਧਰਨਾ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਤਰਨਤਾਰਨ: ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਵੱਲੋਂ ਖਡੂਰ ਸਾਹਿਬ ਦੇ ਚੌਂਕ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਖਡੂਰ ਸਾਹਿਬ ਦੇ ਚੌਂਕ ਵਿਚ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ। ਇਸ ਮੌਕੇ ਖਡੂਰ ਸਾਹਿਬ ਦੇ ਦੁਕਾਨਦਾਰਾਂ ਨੇ ਵੀ ਦੁਕਾਨਾਂ ਬੰਦ ਰੱਖੀਆਂ ਅਤੇ ਧਰਨੇ ਵਿਚ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।