ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਅੰਦੋਲਨ 7ਵੇਂ ਦਿਨ ਵੀ ਜਾਰੀ - farmers protest against agriculture bill
ਅੰਮ੍ਰਿਤਸਰ: ਗੁਰੂ ਦੀ ਨਗਰੀ ਅੰਮ੍ਰਿਤਸਰ ਦੇ ਪਿੰਡ ਦੇਵੀਦਾਸਪੁਰਾ ਅਤੇ ਫਿਰੋਜ਼ਪੁਰ ਵਿਖੇ ਰੇਲ ਟਰੈਕ ਉੱਤੇ ਕਿਸਾਨਾਂ ਵੱਲੋਂ ਦਿੱਤਾ ਧਰਨਾ ਅੱਜ 7ਵੇਂ ਦਿਨ ਵੀ ਜਾਰੀ ਹੈ। ਖੇਤੀ ਬਿੱਲਾਂ ਉੱਤੇ ਰਾਸ਼ਟਰਪਤੀ ਦੇ ਦਸਤਖ਼ਤ ਹੋਣ ਮਗਰੋਂ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਨੂੰ ਵਧਾ ਦਿੱਤਾ ਹੈ। ਇਸ ਦੀ ਜਾਣਕਾਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 1 ਅਕਤੂਬਰ ਤੋਂ ਵੱਡੇ ਪੱਧਰ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਅਣਮਿਥੇ ਸਮੇਂ ਲਈ ਜਾਰੀ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਦਾਕਾਰਾਂ, ਕਲਾਕਾਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਾਈਵੇਟ ਘਰਾਣਿਆਂ ਦੇ ਪ੍ਰੋਡਕਟ ਦਾ ਬਾਈਕਾਟ ਕਰਨ।