ਅੰਮ੍ਰਿਤਸਰ: ਜੰਡਿਆਲਾ ਗੁਰੂ ਵਿੱਚ ਕਿਸਾਨ ਜਥੇਬੰਦੀਆਂ ਦਾ ਧਰਨਾ 60ਵੇਂ ਦਿਨ ਵੀ ਜਾਰੀ - Kisan Mazdoor Sangharsh Committee
ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨੇੜੇ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 60ਵੇਂ ਦਿਨ ਪੁੱਜ ਗਿਆ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਪਹਿਲੇ ਫੈਸਲੇ ਮੁਤਾਬਕ ਮਾਲ ਗੱਡੀਆਂ ਦਾ ਲਾਂਘਾ ਜਾਰੀ ਰੱਖਾਂਗੇ। ਜੋ ਵਪਾਰੀਆਂ ਤੇ ਕਿਸਾਨਾਂ ਨੂੰ ਅੱਜ ਸਮੱਸਿਆਵਾਂ ਆ ਰਹੀਆਂ ਹਨ, ਉਸ ਲਈ ਕੇਂਦਰ ਦੀ ਮੋਦੀ ਸਰਕਾਰ ਜਿੰਮ੍ਹੇਵਾਰ ਹੈ।
Last Updated : Nov 22, 2020, 4:31 PM IST