ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਦੇ ਰਹਿੰਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ - martyred farmers in the farmers' struggle
ਮਾਨਸਾ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਸੰਘਰਸ਼ ਦੇ 'ਚ ਸ਼ਹੀਦ ਹੋਏ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਹਰਾਹਾਂ ਨੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਬਾਰੇ ਗੱਲ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਅਸੀਂ ਸ਼ਹੀਦ ਕਿਸਾਨਾਂ ਲਈ ਮੁਆਵਜ਼ੇ ਵਜੋਂ 10 ਲੱਖ, ਕਰਜਾ ਮੁਆਫ਼ ਤੇ ਇੱਕ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਤੇ ਇਹ ਸੰਘਰਸ਼ ਅਣਮਿੱਥੇ ਸਮੇਂ ਤੱਕ ਚੱਲੇਗਾ।