ਸ਼ਹੀਦ ਜੋੜ ਮੇਲ ਮੌਕੇ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਢੀਂਡਸਾ - ਸੁਖਦੇਵ ਸਿੰਘ ਢੀਂਡਸਾ
ਫ਼ਤਿਹਗੜ੍ਹ ਸਾਹਿਬ: ਬੀਤ੍ਹੇ ਦਿਨ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਢੀਂਡਸਾ ਨੇ ਕਿਹਾ ਕਿ ਉਹ ਅੱਜ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਦੇ ਲਈ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਕਿਸਾਨੀ ਸੰਘਰਸ਼ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਥੇ ਹੀ ਪਿਛਲੇ ਦਿਨਾਂ ’ਚ ਲੰਗਾਹ ਵੱਲੋਂ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਕਰਵਾਏ ਗਏ ਪਾਠ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਕਿ ਪੰਥ ਵਿਚੋਂ ਛੇਕੇ ਹੋਏ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਵਿਚ ਪਾਠ ਕਰਵਾਉਣਾ ਅਕਾਲ ਤਖ਼ਤ ਦੇ ਸਿਧਾਂਤਾਂ ਖ਼ਿਲਾਫ਼ ਹੈ।