ਧੂਰੀ ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੂੰ ਕੀਤਾ ਕਾਬੂ, ਇੱਕ ਫਰਾਰ - ਐੱਨਡੀਪੀਐੱਸ ਐਕਟ
ਧੂਰੀ: ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਤਿੰਨ ਕਾਰ ਸਵਾਰਾਂ ਤੋਂ ਸ਼ੇਰਪੁਰ ਨਜ਼ਦੀਕ ਲੱਗੇ ਪੁਲਿਸ ਨਾਕੇ 'ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਅਤੇ ਇਨ੍ਹਾਂ 'ਚੋਂ ਇੱਕ ਮੁਲਜ਼ਮ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਡੀਐੱਸਪੀ ਧੂਰੀ ਰਛਪਾਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਤੋਂ 87,500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਇਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਅਧੀਨ ਮਾਮਲਾ ਦਰਜ ਕਰ ਤਫਤੀਸ਼ ਅਰੰਭ ਦਿੱਤੀ ਗਈ ਹੈ।