ਪੰਜਾਬ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਚਾਲਾਂ ’ਚ ਹੋਈ ਫੇਲ੍ਹ- ਦੀਦਾਰ ਸਿੰਘ ਭੱਟੀ
ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੋਰੋਨਾ ਦੀ ਕੁਦਰਤੀ ਮਹਾਂਮਾਰੀ ਦੌਰਾਨ ਪੀੜਤ ਵਿਅਕਤੀਆਂ ਨੂੰ ਲੋੜ ਦੀਆਂ ਸੁਵਿਧਾਵਾਂ ਪ੍ਰਦਾਨ ਕਰਨ ਵਿੱਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਜਿਸ ਕਾਰਨ ਹਸਪਤਾਲਾਂ ਚ ਮਰੀਜ਼ ਦਮ ਤੋੜ ਰਹੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੰਵਰ ਵਿਜੈ ਪ੍ਰਤਾਪ ਦੀ ਰਿਪੋਰਟ ਰੱਦ ਕੀਤੇ ਜਾਣ ਨਾਲ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਚਾਲਾਂ ਚ ਵੀ ਪੰਜਾਬ ਸਰਕਾਰ ਫੇਲ੍ਹ ਹੋਈ ਹੈ।