'ਸਿੱਖ ਕੌਮ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਦਾ ਜਵਾਬ ਦੇਣ ਲਈ ਡਿਜ਼ੀਟਲ ਮੰਚ ਕੀਤਾ ਜਾਵੇਗਾ ਤਿਆਰ' - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਫ਼ਤਿਹਗੜ੍ਹ ਸਾਹਿਬ: ਮੰਗਲਵਾਰ ਨੂੰ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਵਿਖੇ ਸਿੱਖ ਕੌਮ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਤੇ ਡਿਜ਼ੀਟਲ ਮੰਚ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜੀ.ਕਾਲਜ ਫ਼ਤਿਹਗੜ੍ਹ ਸਾਹਿਬ ਅਤੇ ਗੁਰੂ ਨਾਨਕ ਦੇਵ ਇੰਜੀ.ਕਾਲਜ ਲੁਧਿਆਣਾ ਦੇ ਕੰਪਿਊਟਰ ਵਿਭਾਗ ਦੇ ਅਧਿਆਪਕਾਂ ਨਾਲ ਵੱਡੇ ਪੱਧਰ ਉੱਤੇ ਪ੍ਰੋਜੈਕਟ ਤਿਆਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਦਾ ਜਵਾਬ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇੱਕ ਡਿਜ਼ੀਟਲ ਮੰਚ ਤਿਆਰ ਕੀਤਾ ਜਾਵੇਗਾ।