ਕਿਸਾਨਾਂ ਦੀਆਂ ਫ਼ਸਲਾਂ ਤੋਂ ਘੱਟੋ-ਘੱਟ ਸਮਰੱਥਨ ਮੁੱਲ ਹਟਾਉਣਾ ਜਾਇਜ਼ ਨਹੀਂ : ਦਲਜੀਤ ਚੀਮਾ - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ
ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਦੀ ਮੀਟਿੰਗ ਵਿੱਚ ਪਹੁੰਚੇ। ਉੱਥੇ ਉਨ੍ਹਾਂ ਨੇ ਕਿਹਾ ਕਿ ਉਹ ਹਰ ਰੂਪ ਵਿੱਚ ਕਿਸਾਨਾਂ ਦੇ ਨਾਲ ਖੜੇ ਹਨ ਤੇ ਕਿਸਾਨਾਂ ਨੂੰ ਕਿਸੇ ਵੀ ਤਰੀਕੇ ਦੀ ਜ਼ਰੂਰਤ ਹੋਵੇਗੀ ਤਾਂ ਉਹ ਉਨ੍ਹਾਂ ਦੇ ਨਾਲ ਹਰ ਜਗ੍ਹਾ ਮੌਜੂਦ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਐਮਐਸਪੀ ਕਿਸਾਨਾਂ ਦੀ ਜ਼ਰੂਰਤ ਹੈ। ਇਸ ਕਰਕੇ ਐਮਐਸਪੀ ਨੂੰ ਹਟਾਉਣਾ ਜਾਇਜ਼ ਨਹੀਂ ਹੈ। ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।