ਅੰਗਹੀਣ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - ਅੰਗਹੀਣਾਂ ਦੀਆਂ ਖਾਲੀ ਅਸਾਮੀਆਂ
ਮਾਨਸਾ: ਮਾਨਸਾ ਵਿਖੇ ਸਰੀਰਕ ਹੈਂਡੀਕੈਪਡ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਰ 'ਤੇ ਕਾਲੀ ਪੱਟੀ ਬੰਨ੍ਹ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਿੱਥੇ ਦੇਸ਼ ਭਰ 'ਚ ਲੋਕ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾ ਰਹੇ ਹਨ, ਉਹ ਪੰਜਾਬ ਸਰਕਾਰ ਲਈ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਦਿਨ ਨੂੰ ਕਾਲੇ ਦਿਨ ਵਜੋਂ ਮਨਾ ਕੇ ਸਰਕਾਰ ਵਿਰੁੱਧ ਆਪਣੇ ਗੁੱਸੇ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ 2500 ਰੁਪਏ ਪੈਨਸ਼ਨ ਦੇ ਕੇ ਅੰਗਹੀਣਾਂ ਦੀਆਂ ਖਾਲੀ ਅਸਾਮੀਆਂ 'ਤੇ ਭਰਤੀ ਕੀਤਾ ਜਾਵੇ ਅਤੇ ਉਨ੍ਹਾਂ ਦੀ 300 ਯੂਨਿਟ ਬਿਜਲੀ ਦੀ ਮੁਆਫ਼ੀ ਦਿੱਤੀ ਜਾਵੇ।