ਗੁਰਦੁਆਰਾ ਸਿੰਘ ਸਭਾ ਸਾਹਿਬ ਵੱਲੋਂ ਲੋਕਾਂ ਦੀ ਸੇਵਾ ਲਈ ਖੋਲ੍ਹੀ ਗਈ ਮੁਫ਼ਤ ਡਿਸਪੈਂਸਰੀ - gurdwara singh sabha amritsar
ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਨੂੰ ਲੈ ਕੇ ਜਿੱਥੇ ਸਰਕਾਰਾਂ ਤੇ ਪ੍ਰਸ਼ਾਸਨ ਆਪਣੇ ਵੱਲੋਂ ਸੰਭਵ ਉਪਰਾਲੇ ਕਰ ਰਹੇ ਹਨ, ਉੱਥੇ ਹੀ ਸਮਾਜਿਕ, ਧਾਰਮਿਕ ਸੰਸਥਾਵਾਂ ਵੀ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ। ਇਸੇ ਤਹਿਤ ਹੀ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਰਾਣੀ ਬਾਜ਼ਾਰ ਅੰਮ੍ਰਿਤਸਰ ਵੱਲੋਂ ਕੋਰੋਨਾ ਕਰਕੇ ਪੈਦਾ ਹੋਏ ਹਾਲਾਤਾਂ ਕਰਕੇ ਲੋੜਵੰਦਾਂ ਨੂੰ ਰੋਟੀ ਖਵਾਈ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਇੱਕ ਮੁਫ਼ਤ ਡਿਸਪੈਂਸਰੀ ਖੋਲ੍ਹੀ ਗਈ ਹੈ। ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਤਰਨਜੀਤ ਸਿੰਘ ਨੇ ਦੱਸਿਆ ਕਿ ਇਹ ਡਿਸਪੈਂਸਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਖੋਲ੍ਹੀ ਗਈ ਸੀ ਜਿੱਥੇ 7 ਵਜੇ ਲੈ ਕੇ 9 ਵਜੇ ਤੱਕ ਲੋਕਾਂ ਦਾ ਮੁਫ਼ਤ ਨਿਰੀਖਣ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰੋਨਾ ਦੇ ਖ਼ਤਰੇ ਦੇ ਮੱਦੇਨਦਜ਼ਰ ਲੰਗਰ ਦੀ ਸੇਵਾ ਕਰਨ ਵਾਲੇ ਸੇਵਾਦਾਰਾਂ ਦਾ ਚੈਕਅੱਪ ਵੀ ਕੀਤਾ ਜਾਂਦਾ ਹੈ।