ਮਹਾਂ ਸ਼ਿਵਰਾਤਰੀ ਦੇ ਪ੍ਰੋਗਰਾਮ ਦੌਰਾਨ ਦੋ ਧਿਰਾਂ 'ਚ ਹੋਇਆ ਵਿਵਾਦ
ਫਗਵਾੜਾ ਤੋਂ 10 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਗਾਓ ਮਾਧੋਪੁਰ 'ਚ ਪ੍ਰਾਚੀਨ ਸ਼ਿਵ ਮੰਦਰ ਵਿਖੇ 2 ਧਿਰਾਂ 'ਚ ਮੰਦਰ ਦੀ ਜ਼ਾਇਦਾਦ ਨੂੰ ਲੈ ਕੇ ਵਿਵਾਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਹੰਤ ਤਰਲੋਚਨ ਗਿਰ ਨੇ ਦੱਸਿਆ ਕਿ ਮਹਾਂ ਸ਼ਿਵਰਾਤਰੀ ਵਾਲੇ ਦਿਨ ਮੰਦਰ 'ਚ ਬੜੀ ਸ਼ਰਧਾ ਨਾਲ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ। ਅਚਾਨਕ ਪਿੰਡ ਦੇ ਕੁਝ ਲੋਕ ਆਏ ਤੇ ਉਨ੍ਹਾਂ ਨੇ ਮੰਦਰ ਪਰਿਸਰ 'ਚ ਚੱਲ ਰਹੇ ਹਵਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਵਿਰੋਧੀ ਪੱਖ ਦੇ ਲੋਕਾਂ ਨਾਲ ਵਿਵਾਦ ਹੋਣ ਲੱਗ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਮੰਦਰ 'ਚ ਤਣਾਅਪੂਰਨ ਮਾਹੌਲ ਬਣ ਗਿਆ। ਮਹੰਤ ਨੇ ਪਿੰਡ ਦੇ ਕੁੱਝ ਲੋਕਾਂ ਉੱਤੇ ਮੰਦਰ ਦੀ ਜ਼ਾਇਦਾਦ ਨੂੰ ਆਪਣੇ ਕਬਜ਼ੇ ਵਿੱਚ ਲੈਣ ਲਈ ਅਜਿਹਾ ਕਰਨ ਦੇ ਦੋਸ਼ ਲਾਏ। ਦੋਹਾਂ ਧਿਰਾਂ ਦੇ ਲੋਕ ਇੱਕ-ਦੂਜੇ ਉੱਤੇ ਇਲਜ਼ਾਮ ਲਗਾ ਰਹੇ ਹਨ। ਸ਼ਿਕਾਇਤ ਮਿਲਣ ਤੋਂ ਬਾਅਦ ਚਹੇੜੂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।