ਕਾਂਗਰਸ ਵਿੱਚ ਟਿਕਟਾਂ ਨੂੰ ਲੈ ਕੇ ਮਾਰਾਮਾਰੀ ਜਾਰੀ, ਹੁਣ ਧੀਮਾਨ ਨੇ ਕੀਤੀ ਇਹ ਮੰਗ - ਸੁਰਜੀਤ ਸਿੰਘ ਧੀਮਾਨ
ਸੰਗਰੂਰ ਸੀਟ ਨੂੰ ਲੈ ਕੇ ਪਾਰਟੀ ਵਿੱਚ ਵਿਵਾਦ ਖ਼ਤਮ ਨਹੀਂ ਹੋ ਰਿਹਾ ਹੈ। ਸੰਗਰੂਰ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਅਤੇ ਅਮਰਗੜ੍ਹ ਦੇ ਕਾਂਗਰਸ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਬੇਟੇ ਜਸਵਿੰਦਰ ਧੀਮਾਨ ਨੇ ਜਤਾਈ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਕਿਹਾ ਕਿ ਮਿਸ਼ਨ ਤੇਰਾਂ ਦੀ ਜਿੱਤ ਨੂੰ ਲੈ ਕੇ ਭਾਰੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਪਾਰਟੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਹੀ 10 ਅਪ੍ਰੈਲ ਤੱਕ ਟਿਕਟ ਮਿਲੇਗੀ। ਉਨ੍ਹਾਂ ਦੀ ਮੰਗ ਹੈ ਕਿ ਪਾਰਟੀ ਵਿੱਚ 9 ਓਬੀਸੀ ਦੀਆਂ ਸੀਟਾਂ ਹਨ ਪਰ ਹਾਲੇ ਤੱਕ ਕਿਸੇ ਵੀ ਓਬੀਸੀ ਉਮੀਦਵਾਰ ਨੂੰ ਮੰਤਰੀ ਨਹੀਂ ਬਣਾਇਆ ਗਿਆ ਹੈ।