ਸ਼੍ਰੀ ਫ਼ਤਿਹਗੜ੍ਹ ਸਾਹਿਬ 'ਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ - ਜ਼ਿਲ੍ਹਾ ਪੱਧਰੀ ਮੁਕਾਬਲੇ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ਼੍ਹਾ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ 'ਚ ਵਿਦਿਆਰਥੀਆਂ ਨੇ ਭਾਸ਼ਣ, ਚਿੱਤਰਕਲਾ, ਕਵਿਤਾ ਗਾਇਨ, ਬੋਲ ਲਿਖਤ, ਪਹਾੜੇ, ਆਮ ਗਿਆਨ ਅਤੇ ਸੁੰਦਰ ਲਿਕਾਈ ਮੁਕਾਬਲਿਆਂ 'ਚ ਵੱਧ ਚੜ ਕੇ ਹਿੱਸਾ ਲਿਆ ਗਿਆ। ਇਸ 'ਚ ਜ਼ਿਲ੍ਹੇ ਦੇ ਕਰੀਬ 160 ਵਿਦਿਆਰਥੀਆਂ ਨੇ ਹਿੱਸਾ ਲਿਆ। ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਮੋਹਾਲੀ 'ਚ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ 'ਚ ਹਿੱਸਾ ਲੈਣਗੇ।