ਰੂਪਨਗਰ ਦੇ ਸਿਵਲ ਹਸਪਤਾਲ 'ਚ ਆਏ ਮਰੀਜ਼ਾਂ ਵੱਲੋਂ ਨਹੀਂ ਵਰਤੀ ਜਾ ਰਹੀ ਦੂਰੀ - corona virus
ਰੂਪਨਗਰ: ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਤੱਕ ਸਮੁੱਚੇ ਦੇਸ਼ ਵਿੱਚ 35 ਮੌਤਾਂ ਹੋ ਗਈਆਂ ਹਨ ਜਦਕਿ ਪੰਜਾਬ ਸੂਬੇ 'ਚ 4 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਲੋਕਾਂ ਨੂੰ ਸੋਸ਼ਲ ਦੂਰੀ ਬਣਾ ਕੇ ਰੱਖਣ ਲਈ ਕਿਹਾ ਜਾ ਰਿਹਾ ਹੈ। ਪਰ ਰੂਪਨਗਰ ਸ਼ਹਿਰ ਦੇ ਸਿਵਲ ਹਸਪਤਾਲ ਦੇ ਵਿੱਚ ਇਲਾਜ ਕਰਵਾਉਣ ਆਏ ਲੋਕਾਂ ਵੱਲੋਂ ਸੋਸ਼ਲ ਦੂਰੀ ਬਣਾ ਕੇ ਰੱਖੀ ਨਹੀਂ ਜਾ ਰਹੀ ਹੈ।