ਕੀਰਤਪੁਰ ਸਾਹਿਬ 'ਚ ਸਰਕਾਰੀ ਸਕੂਲਾਂ 'ਚ ਵੰਡੀਆਂ ਮੁਫ਼ਤ ਕਿਤਾਬਾਂ - kiratpur sahib news
ਕੀਰਤਪੁਰ ਸਾਹਿਬ: ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜ ਕੁਮਾਰ ਖੋਸਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀਰਤਪੁਰ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਗਈ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਲੌਕਡਾਊਨ ਦੌਰਾਨ ਸਰਕਾਰ ਵੱਲੋਂ ਕਿਤਾਬਾਂ ਭੇਜੀਆਂ ਜਾ ਰਹੀਆਂ ਹਨ, ਉਸੇ ਤਰ੍ਹਾਂ ਹੀ ਬੱਚਿਆਂ ਨੂੰ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤਹਿਤ ਕਈ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਕਿਤਾਬਾਂ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਲੌਕਡਾਊਨ ਕਾਰਨ ਘੱਟ ਲੇਬਰ ਹੈ, ਜਿਸ ਕਾਰਨ ਕਿਤਾਬਾ ਦੀ ਪੂਰਤੀ ਵਿੱਚ ਕਮੀ ਆ ਰਹੀ ਹੈ ਪਰ ਹੌਲੀ ਹੌਲੀ ਸਰਕਾਰ ਵੱਲੋਂ ਬੱਚਿਆਂ ਨੂੰ ਸਾਰੇ ਵਿਸ਼ਿਆਂ ਦੀਆਂ ਕਿਤਾਬਾਂ ਦੇ ਦਿੱਤੀਆਂ ਜਾਣਗੀਆਂ।