ਸਮਾਰਟ ਕੁਨੈਕਟ ਸਕੀਮ ਤਹਿਤ ਫ਼ਰੀਦਕੋਟ 'ਚ 353 ਵਿਦਿਆਰਥਣਾਂ ਨੂੰ ਸਮਾਰਟਫੋਨ ਵੰਡੇ - Distributed smartphones
ਫ਼ਰੀਦਕੋਟ: ਪੰਜਾਬ ਸਰਕਾਰ ਦੀ ਸਮਾਰਟ ਕੁਨੈਕਟ ਸਕੀਮ ਤਹਿਤ ਸਰਕਾਰੀ ਕੰਨਿਆ ਸਕੂਲ ਵਿੱਚ 353 ਵਿਦਿਆਰਥਣਾਂ ਨੂੰ ਸਮਾਰਟਫੋਨ ਵੰਡੇ ਗਏ। ਇਸ ਮੌਕੇ ਇੰਮਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਲਲਿਤ ਮੋਹਨ ਗੁਪਤਾ ਨੇ ਕਿਹਾ ਕਿ ਇਨ੍ਹਾਂ ਸਮਾਰਟ ਫੋਨਾਂ ਵਿੱਚ ਕਈ ਤਰ੍ਹਾਂ ਦੇ ਫੀਚਰ ਹਨ। ਫੋਨਾਂ ਵਿੱਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਵੀ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਕੋਵਿਡ-19 ਦੌਰਾਨ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ। ਇਸ ਮੌਕੇ ਸਮਾਰਟਫੋਨ ਹਾਸਲ ਕਰਨ ਵਾਲੀ ਕੁਲਜੀਤ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਕਿਹਾ ਕਿ ਹੁਣ ਉਨ੍ਹਾਂ ਨੂੰ ਪੜ੍ਹਾਈ ਵਿੱਚ ਹੋਰ ਵੀ ਸਹਾਇਤਾ ਮਿਲੇਗੀ।