ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੰਡੀਆਂ ਖੇਡ ਕਿੱਟਾਂ - ਨੌਜਵਾਨਾਂ ਨੂੰ ਖੇਡਾਂ ਦੇ ਵੱਲ ਪ੍ਰੇਰਿਤ ਕੀਤਾ
ਮਾਨਸਾ: ਯੂਥ ਕਾਂਗਰਸ ਵੱਲੋਂ ਮਾਨਸਾ ਦੇ ਵਿੱਚ ਨਸ਼ਿਆਂ ਖਿਲਾਫ਼ ਇੱਕ ਖਾਸ ਮੁਹਿੰਮ ਚਲਾਈ ਹੈ। ਇਸ ਮੁਹਿੰਮ ਤਹਿਤ ਯੂਥ ਕਾਂਗਰਸ ਦੇ ਵੱਲੋਂ ਪਿੰਡ ਪਿੰਡ ਪਹੁੰਚ ਕੇ ਨੌਜਵਾਨਾਂ ਨੂੰ ਖੇਡਾਂ ਦੇ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ ਹੀ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ। ਕਾਂਗਰਸ ਆਗੂ ਚੁਸਪਿੰਦਰਵੀਰ ਚਹਿਲ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਚਕੇਰੀਆਂ ਵਿਖੇ ਨੌਜਵਾਨਾਂ ਨੂੰ ਕ੍ਰਿਕਟ, ਬਾਸਕਟਬਾਲ ਅਤੇ ਹੋਰ ਖੇਡਾਂ ਨਾਲ ਸਬੰਧਿਤ ਸਮੱਗਰੀ ਵੰਡੀ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਦੇ ਨਾਲ ਜੁੜਨ ਤਾਂ ਕਿ ਆਉਣ ਵਾਲੇ ਸਮੇਂ ਦੇ ਵਿੱਚ ਸਾਡੇ ਨੌਜਵਾਨ ਖੇਡਾਂ ਦੇ ਵਿਚ ਮਾਨਸਾ ਜ਼ਿਲ੍ਹੇ ਅਤੇ ਆਪਣੇ ਪਿੰਡਾਂ ਦਾ ਨਾਮ ਰੌਸ਼ਨ ਕਰ ਸਕਣ।