147 ਪੰਚਾਇਤਾਂ ਨੂੰ 12.24 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਵੰਡ - ਚੈੱਕ ਤਕਸੀਮ
ਅਜਨਾਲਾ: ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ (MLA Harpartap Singh Ajnala) ਵੱਲੋਂ 147 ਪੰਚਾਇਤਾਂ (Panchayats) ਨੂੰ ਪੰਜਾਬ ਨਿਰਮਾਣ ਪ੍ਰੋਗਰਾਮ 15ਵੇਂ ਵਿੱਤ ਕਮਿਸ਼ਨ (Finance Commission) ਅਤੇ ਸਵੱਛ ਭਾਰਤ ਮਿਸ਼ਨ (Clean India Mission) ਤਹਿਤ 12.24 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪਿਛਲੀਆਂ ਸਰਕਾਰਾਂ ਦੀ ਨਾਰਾਜ਼ਗੀ ਝੱਲਦਿਆਂ ਵਿਕਾਸ ਪੱਖੋਂ ਪਛੜੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਮੂਹ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਗਰਾਂਟਾਂ (Grants) ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਹਾਜਰ ਸਰਪੰਚਾਂ (Sarpanch) ‘ਤੇ ਮੋਹਤਬਾਰਾਂ ਨੂੰ ਪਿੰਡਾਂ ਦੇ ਵਿਕਾਸ ਕਾਰਜ ਬਿਨਾਂ ਕਿਸੇ ਧੜੇਬੰਦੀ ਅਤੇ ਮਤਭੇਦ ਤੋਂ ਕਰਵਾਏ ਜਾਣ ਦੀ ਅਪੀਲ ਕੀਤੀ।