ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਘਰ-ਘਰ ਤੱਕ ਪਹੁੰਚਾਇਆ ਜ਼ਰੂਰਤ ਦਾ ਸਮਾਨ
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਚੱਲ ਰਹੇ ਕਰਫ਼ਿਊ ਵਿੱਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਦਾ ਸਮਾਨ ਘਰ ਬੈਠੇ ਹੀ ਮਿਲੇ, ਇਸ ਲਈ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਲੋਕਾਂ ਨੂੰ ਸਹੂਲਤ ਦੇਣ ਲਈ ਐਸਡੀਐਮ ਆਨੰਦ ਸਾਗਰ ਸ਼ਰਮਾ ਖ਼ੁਦ ਸ਼ਹਿਰ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਜਾ ਕੇ ਲੋਕਾਂ ਤੱਕ ਜ਼ਰੂਰਤ ਦਾ ਸਾਮਾਨ ਪਹੁੰਚਾ ਰਹੇ ਹਨ।