ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਣਕ ਦੀ ਖਰੀਦ ਨੂੰ ਲੈਕੇ ਪ੍ਰਬੰਧ ਮੁਕੰਮਲ - ਮੰਡੀਆਂ 'ਚ ਸੁੱਕੀ ਫਸਲ
ਮਾਨਸਾ: ਕਣਕ ਦੀ ਖਰੀਦ ਨੂੰ ਲੈਕੇ ਮਾਨਸਾ ਪ੍ਰਸ਼ਾਸ਼ਨ ਵਲੋਂ ਮੁਕੰਮਲ ਪ੍ਰਬੰਧ ਕਰ ਲਏ ਹਨ। ਇਸ ਸਬੰਧੀ ਡੀ ਸੀ ਮਾਨਸਾ ਨੇ ਕਿਹਾ ਕਿ ਫਸਲ ਦੀ ਖਰੀਦ ਸਮੇਂ ਕਿਸਾਨਾਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਜਿਥੇ ਉਨ੍ਹਾਂ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਗੱਲ ਕੀਤੀ ਉਥੇ ਹੀ ਉਨ੍ਹਾਂ ਅਪੀਲ ਕੀਤੀ ਕਿ ਮੰਡੀਆਂ 'ਚ ਸੁੱਕੀ ਫਸਲ ਲੈਕੇ ਆਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।