ਚੋਣਾਂ ਸਬੰਧੀ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੈਸ ਕਾਨਫ਼ਰੰਸ
ਫ਼ਾਜ਼ਿਲਕਾ: ਚੋਣ ਜ਼ਾਬਤਾ ਲਗਨ ਤੋਂ ਬਾਅਦ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਲੈ ਕੇ ਕੀਤੀ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਚੋਣਾਂ ਸਬੰਧੀ ਫ਼ਾਜ਼ਿਲਕਾ ਜ਼ਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਕੀਤੇ ਗਏ ਇੰਤਜ਼ਾਮ ਸਬੰਧੀ ਫ਼ਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਬਬੀਤਾ ਕਲੇਰ ,ਐਸ.ਐਸ.ਪੀ. ਸਚਿਨ ਗੁਪਤਾ ਨੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਫ਼ਾਜ਼ਿਲਕਾ ਜ਼ਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਕੋਵਿਡ ਨੂੰ ਲੈ ਕੇ ਬੂਥਾਂ 'ਤੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ ਅਤੇ ਐਸ.ਐਸ.ਪੀ ਡਾ ਸਚੀਨ ਗੁਪਤਾ ਨੇ ਕਿਹਾ ਕਿ ਸਾਡੀ ਪੁਲਿਸ ਫੋਰਸ ਵਿਧਾਨ ਸਭਾ ਚੋਣਾਂ ਲਈ ਤਿਆਰ ਹੈ ਅਤੇ ਕਾਨੂੰਨ ਦੀ ਉਲੰਘਨਾ ਕਰਨ ਵਾਲਿਆ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।