ਮਾਨਸਾ: ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦਾਂ ਨੂੰ ਘਰ-ਘਰ ਪਹੁੰਚਾ ਰਿਹਾ ਖਾਣਾ
ਮਾਨਸਾ : ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ 'ਚ ਕਰਫਿਊ ਲਾਇਆ ਗਿਆ ਹੈ। ਇਸ ਦੌਰਾਨ ਕਈ ਲੋੜਵੰਦ ਤੇ ਮਜ਼ਦੂਰ ਵਰਗ ਦੇ ਲੋਕ ਕੰਮ ਨਾ ਹੋਣ ਕਾਰਨ ਦੋ ਵਕਤ ਦੀ ਰੋਟੀ ਨਹੀਂ ਖਾ ਪਾ ਰਹੇ। ਉਨ੍ਹਾਂ ਦੀ ਮਦਦ ਲਈ ਮਾਨਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੇਰੇ-ਸ਼ਾਮ ਉਨ੍ਹਾਂ ਲਈ ਖਾਣਾ ਤਿਆਰ ਕਰਵਾ ਕੇ ਉਨ੍ਹਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਕਰਫ਼ਿਊ ਦੌਰਾਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਜ਼ਰੂਰਤਮੰਦ ਪਰਿਵਾਰਾਂ ਤੱਕ ਜ਼ਿਲਾ ਪ੍ਰਸ਼ਾਸਨ ਵੱਲੋਂ ਲਗਾਤਾਰ ਖਾਣਾ ਪਹੁੰਚਾਇਆ ਜਾ ਰਿਹਾ ਹੈ।