ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਲਾਇਆ ਲੋੜਵੰਦਾਂ ਲਈ ਲੰਗਰ - ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ
ਤਰਨ ਤਾਰਨ: ਕਰਫਿਊ ਦੇ ਦੌਰਾਨ ਪੱਟੀ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਰੋਜ਼ਾਨਾ ਲੰਗਰ ਤਿਆਰ ਕਰਕੇ ਲੋੜਵੰਦ ਤੇ ਗਰੀਬਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਬਾਰੇ ਐੱਸਡੀਐਮ ਨਰਿੰਦਰ ਸਿੰਘ ਨੇ ਕਿਹਾ ਕਿ ਕਰਫਿਊ ਕਾਰਨ ਰੋਜ਼ਾਨਾ ਦਿਹਾੜੀ ਕਰਨ ਵਾਲੇ ਲੋਕ ਘਰਾਂ 'ਚ ਬੈਠਣ ਲਈ ਮਜਬੂਰ ਹੋ ਗਏ ਹਨ। ਜਿਸ ਦੇ ਚਲਦੇ ਉਨ੍ਹਾਂ ਕੋਲ ਰਾਸ਼ਨ ਉਪਲਬਧ ਨਹੀਂ ਹੈ। ਇਸ ਲਈ ਪ੍ਰਸ਼ਾਸਨ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਰੋਜ਼ਾਨਾ ਲੰਗਰ ਤਿਆਰ ਕਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ।