ਸ਼ਹੀਦ ਪੁਲਿਸ ਜਵਾਨਾਂ ਤੇ ਅਰਧ ਸੈਨਿਕ ਬਲਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ
ਹੁਸ਼ਿਆਰਪੁਰ: ਪੰਜਾਬ ਪੁਲਿਸ (Punjab Police) ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਪੁਲਿਸ ਲਾਇਨ ਵਿਖੇ ਦੇਸ਼ ਦੇ ਸ਼ਹੀਦ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਨੂੰ ਯਾਦ ਕਰਕੇ ਸ਼ਰਧਾ ਫੁੱਲ ਦੇ ਭੇਂਟ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ (Deputy Commissioner) ਅਪਨੀਤ ਰਿਆਤ ਅਤੇ ਐਸ.ਐਸ.ਪੀ. ਕੇ ਐੱਸ ਹੀਰ ਦੀ ਅਗਵਾਈ ਵਿੱਚ ਪੁਲਿਸ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਤੇ ਪੁਲਿਸ ਕਰਮਚਾਰੀਆਂ ਵੱਲੋਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ (Tribute) ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਪੁਲਿਸ ਸ਼ਹੀਦੀ ਦਿਵਸ ਪਰੇਡ (ਪੁਲਿਸ ਕੋਮੈਮੋਰੇਸ਼ਨ ਡੇਅ ਪਰੇਡ) ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ 21 ਅਕਤੂਬਰ 1959 ਨੂੰ ਹਾਟ ਸਪਰਿੰਗ (ਲੱਦਾਖ) ਵਿੱਚ ਚੀਨੀ ਫੌਜੀਆਂ ਵੱਲੋਂ ਘਾਤ ਲਗਾ ਕੇ ਕੀਤੇ ਹਮਲੇ ਵਿੱਚ ਸੀ.ਆਰ.ਪੀ.ਐਫ. ਦੇ 10 ਜਵਾਨਾਂ ਦੇ ਸ਼ਹੀਦ ਹੋਣ ਦੀ ਯਾਦ ਵਿੱਚ ਇਹ ਦਿਵਸ ਮਨਾਇਆ ਜਾਂਦਾ ਹੈ।