ਕਿਸਾਨਾਂ ਦੇ ਹੱਕ ਵਿੱਚ ਜ਼ਿਲ੍ਹਾ ਬਾਰ ਐਸ਼ੋਸੀਏਸ਼ਨ ਫਤਿਹਗੜ੍ਹ ਸਾਹਿਬ ਨੇ ਕੀਤੀ ਹੜਤਾਲ - ਪ੍ਰਧਾਨ ਐਡਵੋਕੇਟ ਤੇਜਿੰਦਰ ਸਿੰਘ ਧੀਮਾਨ
ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਬਾਰ ਐਸ਼ੋਸੀਏਸ਼ਨ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਤੇਜਿੰਦਰ ਸਿੰਘ ਧੀਮਾਨ ਦੀ ਅਗਵਾਈ ਵਿੱਚ ਸਮੂਹ ਵਕੀਲਾਂ ਨੇ ਕਿਸਾਨਾਂ ਦੇ ਹੱਕ ਵਿੱਚ ਕੰਮ ਛੋੜ ਹੜਤਾਲ ਕੀਤੀ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ। ਇਸ ਮੌਕੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨ ਆਗੂਆਂ ਖਿਲਾਫ਼ ਝੂਠੇ ਮਾਮਲੇ ਦਰਜ ਕਰਕੇ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਰਚੀ ਹੈ। ਕਿਸਾਨ ਆਗੂਆਂ ਨਾਲ ਸਮੂਹ ਵਕੀਲ ਭਾਈਚਾਰਾ ਮੋਢੇ ਨਾਲ ਮੋਢਾ ਲਾ ਕੇ ਖੜਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਖਿਲਾਫ ਦਰਜ ਝੂਠੇ ਮਾਮਲੇ ਰੱਦ ਕੀਤੇ ਜਾਣ।