ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ - 550 ਸਾਲਾਂ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕਿਸਾਨਾਂ ਨੇ ਦੱਸਿਆ ਕਿ ਜੀਰੀ ਲਾਗਉਣ ਲਈ ਸਖ਼ਤ ਜ਼ਮੀਨਾਂ ਨੂੰ ਕੱਦੂ ਕਰਨ ਦੀ ਜਰੂਰਤ ਨਹੀਂ ਪੈਂਦੀ। ਇਸ ਕੈਂਪ ਦਾ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੈਂਪ ਵਿੱਚ ਪੁੱਜ ਕੇ ਵੱਧ ਤੋਂ ਵੱਧ ਲਾਹਾ ਲੈਣ ਚਾਹਿਦਾ ਹੈ। ਇਸ ਮੌਕੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਸੁਤੰਤਰ ਐਰੀ ਨੇ ਕਿਹਾ ਕਿ ਇਸ ਸਾਲ ਸੂਬੇ ਵਿੱਚ 10 ਹਜ਼ਾਰ 516 ਗਰੁੱਪਾਂ ਨੂੰ ਅਤੇ 19675 ਵਿਅਕਤੀਗਤ ਕਿਸਾਨਾਂ ਨੂੰ ਖੇਤੀ ਸੰਦ ਸਬਸਿਡੀ 'ਤੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸੂਬੇ ਵਿੱਚ 21 ਲੱਖ ਮਿੱਟੀ ਦੇ ਨਮੂਨਿਆਂ ਦੀ ਪਰਖ ਕਰਵਾਈ ਗਈ ਤਾਂ ਜੋ ਕਿਸਾਨ ਲੋੜ ਮੁਤਾਬਕ ਖਾਦਾਂ ਅਤੇ ਸਪਰੇਅ ਦੀ ਵਰਤੋਂ ਕਰ ਸਕਣ।