ਐੱਸਜੀਪੀਸੀ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਗੁਰਦਾਸਪੁਰ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ - ਗੁਰਦਾਸਪੁਰ ਅਕਾਲੀ ਦਲ
ਗੁਰਦਾਸਪੁਰ: ਐੱਸਜੀਪੀਸੀ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ 17 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਜ਼ਿਲ੍ਹੇ ਦੀ ਅਕਾਲੀ ਲੀਡਰਸ਼ਿਪ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਸਭ ਨੂੰ ਸਮਾਗਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਬੱਬੇਹਾਲੀ ਨੇ ਕਿਹਾ ਕਿ ਸ਼ਤਾਬਦੀ ਪ੍ਰੋਗਰਾਮ ਵਿੱਚ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਨਾਲ ਸਬੰਧਿਤ ਹਲਕਿਆਂ ਵਿਚੋਂ 500-500 ਆਗੂ ਤੇ ਵਰਕਰਾਂ ਗੱਡੀਆਂ ਦੇ ਕਾਫਲੇ ਲੈ ਕੇ ਰਵਾਨਾ ਹੋਣਗੇ, ਜੋ ਸਾਰੇ ਇਕੱਠੇ ਹੋਣ ਦੇ ਬਾਅਦ ਮੰਜੀ ਸਾਹਿਬ ਦੇ ਹਾਲ ਵਿੱਚ ਪਹੁੰਚਣਗੇ।