ਹੁਸ਼ਿਆਰਪੁੁਰ ’ਚ ਕਿਸਾਨਾਂ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ - protest by farmers
ਹੁਸ਼ਿਆਰਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਜ਼ਿਲ੍ਹਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਲਾਚੋਵਾਲ ਟੋਲ ਪਲਾਜ਼ੇ ਤੋਂ ਵੱਡੀ ਗਿਣਤੀ ’ਚ ਕਿਸਾਨ ਟਰੈਕਟਰ-ਟਰਾਲੀਆਂ, ਕਾਰਾਂ ਅਤੇ ਹੋਰ ਸਾਧਨਾਂ ’ਤੇ ਰੋਸ ਮਾਰਚ ਦੇ ਰੂਪ ’ਚ ਉਕਤ ਧਰਨੇ ’ਚ ਸ਼ਾਮਿਲ ਹੋਏ।