ਸੁਰਿੰਦਰ ਕੁਮਾਰ ਸ਼ਿੰਦਾ ਨਗਰ ਨਿਗਮ ਦੇ ਨਵੇਂ ਮੇਅਰ ਬਣੇ - ਲੋਕਾਂ ਦੀ ਸਹੂਲਤ ਲਈ
ਹੁਸ਼ਿਆਰਪੁਰ: ਸਥਾਨਕ ਨਗਰ ਨਿਗਮ ’ਚ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮੌਜੂਦਗੀ ’ਚ ਮੇਅਰ ਦੀ ਚੋਣ ਹੋਈ। ਇਸ ਮੌਕੇ ਸ਼ਹਿਰ ਦੇ ਵਾਰਡ ਨੰ: 18 ਤੋਂ ਕੌਂਸਲਰ ਸੁਰਿੰਦਰ ਕੁਮਾਰ ਸ਼ਿੰਦਾ ਨੂੰ ਮੇਅਰ ਚੁਣਿਆ ਗਿਆ। ਇਸ ਦੇ ਨਾਲ ਹੀ ਵਾਰਡ ਨੰਬਰ 3 ਤੋਂ ਕੌਂਸਲਰ ਪ੍ਰਵੀਨ ਸੈਣੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਵਾਰਡ ਨੰਬਰ 11 ਤੋਂ ਕੌਂਸਲਰ ਰਣਜੀਤ ਚੌਧਰੀ ਨੂੰ ਡਿਪਟੀ ਮੇਅਰ ਚੁਣਿਆ ਗਿਆ। ਮੇਅਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਸਮੂਹ ਕੌਂਸਲਰਾਂ ਦੇ ਸਹਿਯੋਗ ਸਦਕਾ ਸ਼ਹਿਰ ਵਿੱਚ ਪਹਿਲਾਂ ਤੋਂ ਹੀ ਜੰਗੀ ਪੱਧਰ ’ਤੇ ਹੋ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀ ਸਹੂਲਤ ਲਈ ਨਵੇਂ ਕਾਰਜਾਂ ਨੂੰ ਉਲੀਕਿਆ ਜਾਵੇਗਾ।