ਐੱਨ.ਪੀ.ਏ 'ਚ ਕਟੌਤੀ ਨੂੰ ਲੈ ਕੇ ਡਾਕਟਰਾਂ ਤੇ ਨਰਸਾਂ ਦਾ ਰੋਸ ਪ੍ਰਦਰਸ਼ਨ
ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ 6ਵੇਂ ਪੇਅ ਕਮਿਸ਼ਨ ਦੌਰਾਨ ਐੱਨ.ਪੀ.ਏ ਵਿੱਚ ਕੀਤੀ ਗਈ ਕਟੌਤੀ ਦੇ ਵਿਰੋਧ ਵਿੱਚ ਡਾਕਟਰਾਂ ਅਤੇ ਨਰਸਾਂ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਹਰੇਬਾਜੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦਾ ਐੱਨ.ਪੀ.ਏ ਬਹਾਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਰੋਸ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਅਤੇ ਸਟਾਫ ਨਰਸਾਂ ਨੇ ਕਿਹਾ ਕਿ ਉਨ੍ਹਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਖਤਰੇ ਵਿੱਚ ਪਾ ਕੇ ਲੋਕਾਂ ਦੀ ਸੇਵਾ ਕੀਤੀ ਹੈ ਪਰ ਉਨ੍ਹਾਂ ਨੂੰ ਬੈਨੀਫਿਟ ਦੇਣ ਦੀ ਬਜਾਏ ਸਰਕਾਰ ਨੇ ਉਹਨਾਂ ਦੇ ਐੱਨ.ਪੀ.ਏ ਵਿੱਚ ਕਟੌਤੀ ਕਰ ਦਿੱਤੀ ਹੈ ਜੋ ਕਿ ਨਿੰਦਣਯੋਗ ਹੈ।