ਡਾਕਟਰਾਂ ਤੇ ਨਰਸਾਂ ਵੱਲੋਂ ਹੜਤਾਲ - Doctors and nurses strike
ਅੰਮ੍ਰਿਤਸਰ: ਪੰਜਾਬ ਵਿੱਚ ਚੱਲ ਰਹੇ ਧਰਨੇ ਰੁਕਣ ਦਾ ਨਾਮ ਨਹੀਂ ਲੈ ਰਹੇ। ਜਿਸ ਕਰਕੇ ਅੱਜ ਪੰਜਾਬ ਦਾ ਹਰ ਵਿਭਾਗ ਸੜਕਾਂ ‘ਤੇ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਧਰਨਿਆ ਵਿੱਚ ਸ਼ਾਮਲ ਅੰਮ੍ਰਿਤਸਰ ਦੇ ਸਿਵਲ ਹਸਪਤਾਲ (Civil Hospital, Amritsar) ਦੇ ਡਾਕਟਰਾਂ ਅਤੇ ਨਰਸਾਂ ਵੱਲੋਂ ਹੜਤਾਲ (Doctors and nurses strike) ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਦੀ ਸਾਰ ਲੈਣ ਅਤੇ ਉਨ੍ਹਾਂ ਤੋਂ ਮੰਗ ਪੱਤਰ ਲੈਣ ਪਹੁੰਚੇ ਉਪ ਮੁੱਖ ਮੰਤਰੀ (Deputy CM) ਓਮ ਪ੍ਰਕਾਸ਼ ਸੋਨੀ ਦੇ ਪੁੱਤਰ ਵਿਕਾਸ ਸੋਨੀ ਨੇ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਹੋਣ ਦਾ ਭਰੋਸਾ ਦਿੱਤਾ ਹੈ।