ਨਿੱਜੀ ਹਸਪਤਾਲ 'ਚ ਡਾਕਟਰ ਖੁਦ ਉੱਡਾ ਰਹੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ - ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮ
ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮ ਵਲੋਂ ਇਲਜ਼ਾਮ ਲਗਾਏ ਗਏ ਹਨ ਕਿ ਨਿੱਜੀ ਹਸਪਤਾਲ 'ਚ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉੱਡਾਈਆਂ ਜਾ ਰਹੀਆਂ ਹਨ। ਇਸ ਸਬੰਧੀ ਉਨ੍ਹਾਂ ਦਾ ਕਹਿਣਾ ਕਿ ਉਹ ਕੋਰੋਨਾ ਪੌਜ਼ੀਟਿਵ ਹੋਣ ਸਮੇਂ ਹਸਪਤਾਲ 'ਚ ਦਾਖਲ ਸੀ ਤਾਂ ਡਾਕਟਰਾਂ ਅਤੇ ਸਟਾਫ਼ ਵਲੋਂ ਕੋਰੋਨਾ ਮਰੀਜ਼ਾਂ ਦੀ ਜਾਂਚ ਲਈ ਕੋਈ ਵੀ ਕੋਰੋਨਾ ਸਾਵਧਾਨੀਆਂ ਤਹਿਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਇਸ ਸਬੰਧੀ ਜਦੋਂ ਹਸਪਤਾਲ ਦੇ ਡਾਕਟਰਾਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹ ਇਸ ਮਸਲੇ ਸਬੰਧੀ ਕੁਝ ਵੀ ਬੋਲਣ ਲਇੀ ਤਿਆਰ ਨਹੀਂ ਹੈ।