ਡਾਕਟਰਾਂ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ: ਸੋਨੀ - ਭਾਈ ਨਿਰਮਲ ਸਿੰਘ ਖ਼ਾਲਸਾ ਦੀ ਆਡੀਓ ਵਾਇਰਲ ਹੋਈ
ਅੰਮ੍ਰਿਤਸਰ: ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਵਾਇਰਲ ਹੋਈ ਆਡੀਓ ਨਾਲ ਸ਼ੁਰੂ ਹੋਏ ਵਿਵਾਦ 'ਤੇ ਕੈਬਿਨੇਟ ਮੰਤਰੀ ਓਪੀ ਸੋਨੀ ਨੇ ਸਫ਼ਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਕੋਰੋਨਾ ਵਾਇਰਸ ਪੌਜ਼ੀਟਿਵ ਹੋਣ ਦਾ ਪਤਾ ਲੱਗਣ ਤੋਂ ਬਾਅਦ ਦਿਲ ਛੱਡ ਗਏ ਸਨ, ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਇਲਾਜ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਕੋਰੋਨਾ ਨਾਲ ਲੜਣ ਲਈ ਹਰ ਸਹੂਲਤ ਹਸਪਤਾਲਾਂ ਨੂੰ ਮਹੱਈਆਂ ਕਰਵਾ ਰਹੀ ਹੈ।