ਮਿਕਸੋਪੈਥੀ ਵਿਰੁੱਧ ਫ਼ਰੀਦਕੋਟ 'ਚ ਡਾਕਟਰਾਂ ਨੇ ਕੀਤਾ ਪ੍ਰਦਰਸ਼ਨ - ਫ਼ਰੀਦਕੋਟ 'ਚ ਡਾਕਟਰਾਂ ਨੇ ਕੀਤਾ ਪ੍ਰਦਰਸ਼ਨ
ਫ਼ਦਰੀਕੋਟ: ਆਈਐਮਏ ਦੇ ਸੱਦੇ 'ਤੇ ਸ਼ੁੱਕਰਵਾਰ ਮਿਕਸੋਪੈਥੀ ਪ੍ਰਣਾਲੀ ਵਿਰੁੱਧ ਫ਼ਰੀਦਕੋਟ 'ਚ ਡਾਕਟਰਾਂ ਨੇ ਇੱਕ ਰੋਜ਼ਾ ਹੜਤਾਲ ਕਰਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਪੀਸੀਐਮਐਸ ਐਸੋਸੀਏਸ਼ਨ ਦੇ ਆਗੂ ਡਾ. ਚੰਦਰ ਸ਼ੇਖਰ ਕੱਕੜ, ਆਈਐਮਏ ਦੇ ਜ਼ਿਲ੍ਹਾ ਪ੍ਰਧਾਨ ਡਾ. ਐਸਐਸ ਬਰਾੜ ਨੇ ਕਿਹਾ ਕਿ ਕੇਂਦਰ ਨੇ ਉਕਤ ਪਾਲਿਸੀ ਨਾਲ ਆਯੁਰਵੈਦਿਕ ਡਾਕਟਰਾਂ ਨੂੰ ਸਰਜਰੀ ਦਾ ਅਧਿਕਾਰ ਦੇ ਕੇ ਮਰੀਜ਼ਾਂ ਦੀ ਜਾਨ ਨੂੰ ਜ਼ੋਖ਼ਮ 'ਚ ਪਾਇਆ ਹੈ। ਉਨ੍ਹਾਂ ਕਿਹਾ ਕਿ ਆਯੁਰਵੈਦਿਕ ਅਤੇ ਹੋਮਿਓਪੈਥੀ ਡਾਕਟਰ ਸਰਜਰੀ ਦੇ ਮਾਹਰ ਨਹੀਂ ਹੁੰਦੇ। ਇਸ ਕੇਂਦਰ ਸਰਕਾਰ ਆਪਣੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ। ਜੇਕਰ ਸਰਕਾਰ ਨੇ ਫ਼ੈਸਲਾ ਵਾਪਸ ਨਾ ਲਿਆ ਤਾਂ ਡਾਕਟਰ ਐਸੋਸੀਏਸ਼ਨਾਂ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।