6ਵੇਂ ਪੇਅ-ਕਮਿਸ਼ਨ ਦੇ ਵਿਰੋਧ ‘ਚ ਡਾਕਰਟਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ 6ਵੇਂ ਪੇਅ-ਕਮਿਸ਼ਨ ਦੇ ਦੌਰਾਨ ਐੱਨਪੀਏ ਵਿੱਚ ਹੋਈ ਕਟੌਤੀ ਅਤੇ ਹੋਏ ਨੋਟੀਫਿਕੇਸ਼ਨ ਦੇ ਵਿਰੋਧ ਵਿੱਚ ਡਾਕਟਰਾਂ ਅਤੇ ਨਰਸਾਂ ਵਲੋਂ ਸਿਵਲ ਹਸਪਤਾਲ ਵਿਚੇ 2 ਘੰਟੇ ਦੀ ਗੇਟ ਰੈਲੀ ਕਰ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਰੋਸ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਅਤੇ ਸਟਾਫ ਨਰਸਾਂ ਨੇ ਕਿਹਾ ਕਿ ਉਨ੍ਹਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਖਤਰੇ ਵਿੱਚ ਪਾ ਕੇ ਲੋਕਾਂ ਦੀ ਸੇਵਾ ਕੀਤੀ ਹੈ ਪਰ ਉਨ੍ਹਾਂ ਨੂੰ ਫਾਇਦਾ ਦੇਣ ਦੀ ਬਜਾਏ ਸਰਕਾਰ ਨੇ ਉਨ੍ਹਾਂ ਦੇ ਐੱਨਪੀਏ ਵਿੱਚ ਕਟੌਤੀ ਕੀਤੀ ਹੈ ਅਤੇ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਚੋਰੀ ਛਿਪੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਜਿਸ ਕਰਕੇ ਸਮੁੱਚੇ ਮੁਲਾਜਮਾਂ ਵਿਚ ਰੋਸ ਦੀ ਲਹਿਰ ਹੈ।