26 ਜਨਵਰੀ ਦੇ ਮਾਰਚ ਲਈ ਕਿਸਾਨ ਜਥੇਬੰਦੀਆਂ ਕਰ ਰਹੀਆਂ ਘਰ-ਘਰ ਪ੍ਰਚਾਰ - ਘਰ-ਘਰ ਪ੍ਰਚਾਰ
ਫਿਰੋਜ਼ਪੁਰ: ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਰੈਲੀ ਨੂੰ ਲੈ ਕੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਘਰ-ਘਰ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਪਿੰਡ ਸ਼ੀਹਾਂ ਪਾੜੀ ਤੋਂ ਨੌਜਵਾਨ ਨਸੀਬ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਪਿਛਲੇ ਚਾਰ ਦਿਨਾਂ ਤੋਂ ਜ਼ੀਰਾ ਹਲਕੇ 'ਚ ਘਰ-ਘਰ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣ ਲਈ ਬੱਚੇ, ਜਵਾਨ ਤੇ ਬਜ਼ੁਰਗਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਨਸੀਬ ਸਿੰਘ ਖ਼ਾਲਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਐਨਆਈਏ ਦਾ ਸਹਾਰਾ ਲੈ ਕੇ ਕਿਸਾਨ ਜਥੇਬੰਦੀਆਂ, ਸਾਹਿਤਕਾਰ ਬੁੱਧੀਜੀਵੀ, ਪੱਤਰਕਾਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ ਪਰ ਕਿਸਾਨ ਇਸ ਨਾਲ ਡਰਨ ਵਾਲੇ ਨਹੀਂ ਹਨ।