ਅੰਮ੍ਰਿਤਸਰ ਦੇ ਦੁਰਗਿਆਣਾ ਮੰਦਿਰ ਦੇ ਖੋਲ੍ਹੇ ਗਏ ਕਪਾਟ - Durgiana temple Amritsar
ਅੰਮ੍ਰਿਤਸਰ: ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਅੱਜ ਤੋਂ ਸ਼ਰਧਾਲੂਆਂ ਲਈ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ। ਇਸੇ ਤਹਿਤ ਅੰਮ੍ਰਿਤਸਰ ਦਾ ਦੁਰਗਿਆਣਾ ਮੰਦਿਰ ਵੀ ਸੰਗਤ ਲਈ ਖੋਲ੍ਹਿਆ ਗਿਆ ਅਤੇ ਸੰਗਤ ਵੀ ਮੰਦਿਰ ਵਿੱਚ ਦਰਸ਼ਨ ਕਰਨ ਲਈ ਆਈ। ਇੱਕ ਸ਼ਰਧਾਲੂ ਦਾ ਕਹਿਣਾ ਸੀ ਕਿ ਅੱਜ ਮੰਦਰਾਂ ਦੇ ਦਰਵਾਜ਼ੇ ਲਗਭਗ ਦੋ ਮਹੀਨਿਆਂ ਬਾਅਦ ਖੋਲ੍ਹ ਦਿੱਤੇ ਗਏ ਹਨ ਅਤੇ ਮੰਦਿਰ ਪ੍ਰਬੰਧਨ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਿਹਾ ਹੈ।