ਰਾਏਕੋਟ ਤੋਂ ਬੀਜੇਪੀ ਨੂੰ ਵੱਡਾ ਝਟਕਾ, ਦਰਜਨਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ - ਰਾਏਕੋਟ ਦੇ ਪਿੰਡ ਬੱਸੀਆਂ
ਰਾਏਕੋਟ: ਹਾਲਾਂਕਿ ਅਗਾਮੀ ਵਿਧਾਨ ਸਭਾ ਚੋਣਾਂ 2022 ਦੇ ਐਲਾਨ ਵਿੱਚ ਅਜੇ ਸਮਾਂ ਲੱਗ ਰਿਹਾ ਹੈ। ਪ੍ਰੰਤੂ ਰਾਏਕੋਟ ਹਲਕੇ ਵਿਚਲਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਮਘ ਚੁੱਕਿਆ ਹੈ। ਇਸੇ ਲੜੀ ਤਹਿਤ ਰਾਏਕੋਟ ਦੇ ਪਿੰਡ ਬੱਸੀਆਂ ਵਿਖੇ ਦਰਜਨ ਦੇ ਕਰੀਬ ਪਰਿਵਾਰਾਂ ਨੇ ਬੀਜੇਪੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਿਨ੍ਹਾਂ ਦਾ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸਾਂਸਦ ਡਾ ਅਮਰ ਸਿੰਘ ਨੇ ਸਿਰੋਪਾਓ ਪਾ ਕੇ ਸਵਾਗਤ ਕੀਤਾ। ਪਿੰਡ ਬੱਸੀਆਂ ਦੇ ਪੰਚਾਇਤ ਘਰ ਵਿੱਚ ਸਰਪੰਚ ਜਗਦੇਵ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਇੱਕ ਸਮਾਗਮ ਦੌਰਾਨ ਪਿੰਡ ਬੱਸੀਆਂ ਦੇ ਬੀਜੇਪੀ ਨਾਲ ਸਬੰਧਤ 13 ਪਰਿਵਾਰਾਂ ਨੇ ਪ੍ਰਧਾਨ ਧਰਮ ਸਿੰਘ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਦਾ ਹੱਥ ਫੜਨ ਦਾ ਫੈਸਲਾ ਲਿਆ। ਇਸ ਮੌਕੇ ਸਾਂਸਦ ਡਾ ਅਮਰ ਸਿੰਘ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।