ਲੋਕਾਂ ਨੂੰ ਵੰਡੇ ਗਏ ਮਾਸਕ ਅਤੇ ਸੈਨੇਟਾਈਜ਼ਰ - coronavirus update
ਮਾਨਸਾ: ਸੂਬੇ ’ਚ ਕੋਰੋਨਾ ਦੇ ਵਧ ਰਹੇ ਕਹਿਰ ਨੂੰ ਦੇਖਦੇ ਹੋਏ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਵੱਲੋਂ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਐੱਨਜੀਓ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦੇ ਡਾ. ਅੰਬੇਡਕਰ ਲੋਕ ਭਲਾਈ ਕਲੱਬ ਅਤੇ ਟ੍ਰੈਫਿਕ ਪੁਲਿਸ ਵੱਲੋਂ ਬਿਨਾਂ ਮਾਸਕ ਤੋਂ ਘੁੰਮ ਰਹੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ। ਡਾ. ਅੰਬੇਡਕਰ ਲੋਕ ਭਲਾਈ ਕਲੱਬ ਦੇ ਸਰਪ੍ਰਸਤ ਜਸਪਾਲ ਸਿੰਘ ਗੜੱਦੀ ਅਤੇ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਅਤੇ ਨਾ ਹੀ ਬਿਨਾਂ ਕਿਸੇ ਕੰਮ ਤੋਂ ਘਰੋਂ ਬਾਹਰ ਨਿਕਲਣ।