ਡਾ. ਭੀਮ ਰਾਓ ਅੰਬੇਡਕਰ ਦਾ ਮਹਾਂਪਰਿਨਿਰਵਾਣ ਦਿਵਸ ਮਨਾਇਆ
ਸ੍ਰੀ ਫਤਿਹਗੜ੍ਹ ਸਾਹਿਬ: ਰਾਸ਼ਟਰੀਆ ਵਾਲਮੀਕਿ ਸਭਾ ਭਰਾਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 65ਵਾਂ ਪ੍ਰੀਨਿਰਵਾਣ ਦਿਵਸ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹੇ ਦੀਆਂ ਮੁੱਖ ਸ਼ਖ਼ਸੀਅਤਾਂ ਅਤੇ ਰਾਜਨੀਤਿਕ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਵੱਲੋਂ ਦਲਿਤ ਲਈ ਖੁਸ਼ਹਾਲੀ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ। ਨਾਲ ਹੀ ਦੇਸ਼ ਦੇ ਸਰਕਾਰੀ ਤੰਤਰ ਉੱਪਰ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ਸਮਾਜ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਬੇਸ਼ੁਮਾਰ ਅਧਿਕਾਰ ਦਿਵਾਏ ਹਨ, ਜਿਸ ਕਾਰਨ ਉਨਾਂ ਦਾ ਦੇਣ ਨਹੀ ਦਿੱਤਾ ਜਾ ਸਕਦਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਉਨਾਂ ਦੇ ਪਾਏ ਪੂਰਨਿਆਂ ’ਤੇ ਚਲਦਿਆਂ ਜੀਵਨ ਬਤੀਤ ਕਰਨਾ ਚਾਹੀਦਾ ਹੈ, ਇਹੀ ਸੱਚੀ ਸ਼ਰਧਾਜਲੀ ਹੋਵੇਗੀ।