ਪਰਮਿੰਦਰ ਸਿੰਘ ਢੀਂਡਸਾ ਦੇ ਅਸਤੀਫ਼ੇ ਉੱਤੇ ਦਲਜੀਤ ਚੀਮਾ ਦਾ ਬਿਆਨ
ਸ਼੍ਰੋਮਣੀ ਅਕਾਲੀ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਜਿਸ ਨੂੰ ਪਾਰਟੀ ਨੇ ਸਵੀਕਾਰ ਕਰ ਲਿਆ ਹੈ। ਇਸੇ ਮਾਮਲੇ ਨੂੰ ਲੈ ਕੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦਾ ਬਿਆਨ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਢੀਂਡਸਾ ਨੂੰ ਅਹੁਦਾ ਨਹੀਂ ਛੱਡਣਾ ਚਾਹੀਦਾ ਸੀ। ਉਨ੍ਹਾਂ ਕਿਹਾ ਪਿਛਲੀਆਂ ਕਈ ਮੀਟਿੰਗਾ ਵਿੱਚ ਢੀਂਡਸਾ ਗ਼ੈਰ-ਹਾਜ਼ਰ ਰਹੇ ਅਤੇ ਪਾਰਟੀ ਦੇ ਐਮਐਲਏ ਇਸ ਗੱਲ ਤੋਂ ਕਹਿ ਰਹੇ ਸਨ ਕਿ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਪਰ ਅਕਾਲੀ ਦਲ ਨੇ ਅਜਿਹਾ ਕੁੱਝ ਨਹੀਂ ਕੀਤਾ।