ਡਾ. ਦਲਜੀਤ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ - sri anandpur sahib news
ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਹਾਂਮਾਰੀ 'ਚ ਵੀ ਆਪਣੇ ਹੀ ਘਰ ਭਰੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜਿਸ ਤਰ੍ਹਾਂ ਨਾਲ ਹਸਪਤਾਲਾਂ 'ਚ ਤਿਆਰੀ ਕਰਨੀ ਚਾਹੀਦੀ ਸੀ, ਉਨ੍ਹਾਂ ਨੇ ਉਸ ਤਰ੍ਹਾਂ ਦੀ ਕੋਈ ਤਿਆਰੀ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਗਈ ਹੈ। ਦੂਜੇ ਪਾਸੇ ਮੁੱਖ ਮੰਤਰੀ, ਮੁੱਖ ਸਕੱਤਰ ਅਤੇ ਮੰਤਰੀਆਂ ਦੇ ਵਿਚਾਲੇ ਰੇੜਕੇ ਬਾਰੇ ਬੋਲਦੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਰਾਜਪਾਲ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਮੰਤਰੀਆਂ ਨੂੰ ਫੇਲ੍ਹ ਕਰਨ ਵਾਸਤੇ ਮੁੱਖ ਮੰਤਰੀ ਨੇ 2 ਤਿੰਨ ਮੰਤਰੀਆਂ ਨੂੰ ਬੁਲਾ ਕੇ ਮੁੱਖ ਸਕੱਤਰ ਦੇ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਚਾਹੀਦਾ ਇਹ ਸੀ ਕਿ ਮੁੱਖ ਮੰਤਰੀ ਸੰਜੀਦਗੀ ਦੇ ਨਾਲ ਇਸ ਮਸਲੇ ਦਾ ਹੱਲ ਕਰਦੇ ਪਰ ਮੁੱਖ ਮੰਤਰੀ ਨੇ ਆਪ ਮੰਤਰੀਆਂ ਨੂੰ ਧੜੇ ਵਿੱਚ ਵੰਡ ਦਿੱਤਾ, ਜਿਸ ਦਾ ਸਿੱਧਾ ਪ੍ਰਭਾਵ ਸਰਕਾਰ ਦੇ ਨਾਲ ਨਾਲ ਲੋਕਾਂ ਦੇ ਉੱਪਰ ਵੀ ਪੈ ਰਿਹਾ ਹੈ।