farm laws repeal: ਕਿਸਾਨਾਂ ਅੱਗੇ ਝੁੱਕੀ ਬੀਜੇਪੀ ਸਰਕਾਰ ਨੇ ਖੇਤੀ ਕਾਨੂੰਨ ਕੀਤੇ ਰੱਦ: ਡਾ ਹਰਮਿੰਦਰ ਬਖਸ਼ੀ - ਰਾਜ ਸਭਾ ਵਿੱਚ ਖੇਤੀ ਕਾਨੂੰਨ ਰੱਦ
ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਡਾ. ਹਰਮਿੰਦਰ ਸਿੰਘ ਬਖਸ਼ੀ ਗੜ੍ਹਸ਼ੰਕਰ ਵਿਖੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਡਾ ਹਰਮਿੰਦਰ ਸਿੰਘ ਬਖ਼ਸ਼ੀ ਆਮ ਆਦਮੀ ਪਾਰਟੀ ਨੇ ਕਿਹਾ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀ ਸਰਹੱਦ ਦੇ ਉੱਪਰ 1 ਸਾਲ ਸੰਘਰਸ਼ ਕਰਨ ਦੇ ਬਾਅਦ ਅਤੇ 700 ਤੋਂ ਜ਼ਿਆਦਾ ਕਿਸਾਨਾਂ ਵੱਲ ਆਪਣੀ ਜਾਨ ਗਵਾਉਣ ਤੋਂ ਬਾਅਦ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਸਫ਼ਲ ਸਾਬਤ ਹੋਏ ਹਨ। ਇਸ ਤੋਂ ਇਲਾਵਾਂ 2022 ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦੇ ਦੇਖ ਅਤੇ ਕਿਸਾਨ ਜਥੇਬੰਦੀਆਂ ਦੇ ਅੜੀਅਲ ਰੁੱਖ ਨੂੰ ਦੇਖਦੇ ਹੋਏ, ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਇਹ ਕਾਨੂੰਨ ਵਾਪਸ ਲੈਣੇ ਪਏ। ਜੋ ਕਿ ਲੋਕ ਸਭਾ ਅਤੇ ਰਾਜ ਸਭਾ ਦੇ ਵਿੱਚ ਰੱਦ ਕਰ ਦਿੱਤੇ ਹਨ। ਇਸ ਮੌਕੇ ਡਾ. ਹਰਮਿੰਦਰ ਸਿੰਘ ਬਖਸ਼ੀ ਨੇ ਕਿਹਾ ਕਿ ਇਹ ਕਿਸੇ ਸਿਆਸੀ ਪਾਰਟੀ ਦੀ ਨਹੀਂ ਸਗੋਂ ਕਿਸਾਨਾਂ ਦੀ ਜਿੱਤ ਹੋਈ ਹੈ। ਇਸ ਤੋਂ ਇਲਾਵਾਂ ਕਿਸਾਨੀ ਅੰਦੋਲਨ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਬਿਨਾਂ ਸਿਆਸਤ ਕੀਤੇ, ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਰਹੀ।