ਵਿਧਾਇਕ ਰਾਜ ਕੁਮਾਰ ਵੇਰਕਾ ਨੇ ਅੰਮ੍ਰਿਤਸਰ 'ਚ ਵੰਡੇ ਸਮਾਰਟ ਰਾਸ਼ਨ ਕਾਰਡ - smart ration cards
ਅੰਮ੍ਰਿਤਸਰ: ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਭਰ ਵਿੱਚ ਅੱਜ ਸਮਾਰਟ ਰਾਸ਼ਨ ਕਾਰਡ ਵੰਡੇ ਗਏ। ਇਸ ਤਹਿਤ ਅੰਮ੍ਰਿਤਸਰ ਵਿੱਚ ਵਿਧਾਇਕ ਡਾ. ਰਾਜ ਕੁਮਾਰ ਨੇ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ। ਇਸ ਦੇ ਨਾਲ ਹੀ ਇੱਕ ਨਵੀਂ ਸਕੀਮ ਦਾ ਵੀ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਹੇਠ ਕਵਰ ਨਾ ਹੋਣ ਵਾਲੇ ਲਾਭਪਾਤਰੀਆਂ ਨੂੰ ਸਬਸਿਡੀ ਉੱਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ, ਜਿਸ ਲਈ ਫੰਡ ਸੂਬਾ ਸਰਕਾਰ ਦੇਵੇਗੀ। ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਮਾਰਟ ਕਾਰਡ ਨਾਲ ਹੁਣ ਸਰਕਾਰੀ ਕਣਕ ਵਿੱਚ ਕਿਸੇ ਤਰ੍ਹਾਂ ਦਾ ਘੁਟਾਲਾ ਨਹੀਂ ਹੋਵੇਗਾ।